ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ ਸ਼ਹਿਰ ਨਸ਼ਾ ਛਡਾਊ ਕੇਂਦਰ ਦੇ ਵਾਰ ਨੌਜਵਾਨ ਦੇ ਚਾਕੂ ਮਾਰ ਕੇ ਕੀਤੀ ਹੱਤਿਆ

ਜਲੰਧਰ (ਅਮਨ ਸੈਣੀ ਨੋਰਥ ਇੰਡੀਆ ਰਿਪੋਰਟ )- ਜਲੰਧਰ ਵਿਚ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਦੇ ਪੱਛਮੀ ਹਲਕੇ ਦੇ ਬਾਬੂ ਜਗਜੀਵਨ ਰਾਮ ਚੌਂਕ ਨੇੜੇ ਨਸ਼ਾ ਛੁਡਾਊ ਕੇਂਦਰ ਨੇੜੇ ਦੁਪਹਿਰ ਵੇਲੇ ਇਕ ਨੌਜਵਾਨ ਦੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਚਿਨ ਮਲਹੋਤਰਾ ਵਜੋਂ ਹੋਈ ਹੈ, ਜੋਕਿ ਜਲੰਧਰ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ ਐਤਵਾਰ ਰਾਤ ਨੂੰ ਸਚਿਨ ਦਾ ਮਾਮੂਲੀ ਝਗੜਾ ਹੋਇਆ ਸੀ ਅਤੇ ਜਿਸ ਨੌਜਵਾਨ ਨਾਲ ਸਚਿਨ ਦਾ ਝਗੜਾ ਹੋਇਆ ਸੀ, ਉਸੇ ਨੌਜਵਾਨ ਨੇ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਸ ਜਾਂਚ ਲਈ ਘਟਨਾ ਸਥਾਨ ‘ਤੇ ਪਹੁੰਚੀ। ਦੂਜੇ ਪਾਸੇ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਸਿਵਲ ਹਸਪਤਾਲ ਪਹੁੰਚੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਸਚਿਨ ਮਲਹੋਤਰਾ ਦੀ ਮਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਕੁਝ ਦਿਨ ਪਹਿਲਾਂ ਹੀ ਹਮਲਾਵਰਾਂ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਕੀਤੀ ਸੀ ਪਰ ਥਾਣਾ-5 ਦੀ ਪੁਲਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਅੱਜ ਸੋਮਵਾਰ ਨੂੰ ਇਸੇ ਗੈਂਗ ਦੇ ਲੋਕਾਂ ਨੇ ਗੱਲ ਕਰਨ ਦੇ ਬਹਾਨੇ ਪੁੱਤਰ ਨੂੰ ਬੁਲਾਇਆ ਅਤੇ ਉਸ ਨੂੰ ਚੁੱਕ ਕੇ ਲੈ ਗਏ ਅਤੇ ਤਿੰਨ ਵਾਰ ਚਾਕੂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਸਚਿਨ ਵਿਆਹਿਆ ਹੋਇਆ ਸੀ ਅਤੇ ਉਸ ਦੀ ਦੋ ਸਾਲ ਦੀ ਧੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਜੇਕਰ ਪੁਲਸ ਪਹਿਲਾਂ ਕਾਰਵਾਈ ਕਰਦੀ ਤਾਂ ਇਸ ਘਟਨਾ ਨੂੰ ਟਾਲਿਆ ਜਾ ਸਕਦਾ ਸੀ।
ਇਸ ਮਾਮਲੇ ਵਿੱਚ ਮ੍ਰਿਤਕ ਸਚਿਨ ਦਾ ਦੋਸਤ ਤਨਿਸ਼ਕ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਉਸ ਦੇ ਸਿਰ ‘ਤੇ ਵੀ ਚਾਕੂ ਨਾਲ ਵਾਰ ਕੀਤੇ ਗਏ ਹਨ। ਉਸ ਨੂੰ ਇਲਾਜ ਲਈ ਮ੍ਰਿਤਕ ਦੇ ਨਾਲ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਸ ਜ਼ਖ਼ਮੀ ਨੌਜਵਾਨ ਦਾ ਬਿਆਨ ਦਰਜ ਨਹੀਂ ਕਰ ਸਕੀ ਹੈ।
ਇਸ ਦੇ ਨਾਲ ਹੀ ਪੁਲਸ ਨੇ ਸਚਿਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਇਲਾਕੇ ਦੇ ਸੀ. ਸੀ. ਟੀ. ਵੀ. ਫੁਟੇਜ਼ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਇਹ ਪਤਾ ਲਗਾਉਣ ਵਿੱਚ ਮਦਦ ਮਿਲੇਗੀ ਕਿ ਕਤਲ ਦੇ ਸਮੇਂ ਦੋਸ਼ੀ ਦੇ ਨਾਲ ਹੋਰ ਕੌਣ-ਕੌਣ ਸੀ। ਫਿਲਹਾਲ ਪੁਲਸ ਨੇ ਇਕ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਜਲੰਧਰ (ਅਮਨ ਸੈਣੀ ) ਨੋਰਥ ਇੰਡੀਆ ਰਿਪੋਰਟ – ਜਲੰਧਰ ਵਿਚ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਦੇ ਪੱਛਮੀ ਹਲਕੇ ਦੇ ਬਾਬੂ ਜਗਜੀਵਨ ਰਾਮ ਚੌਂਕ ਨੇੜੇ ਨਸ਼ਾ ਛੁਡਾਊ ਕੇਂਦਰ ਨੇੜੇ ਦੁਪਹਿਰ ਵੇਲੇ ਇਕ ਨੌਜਵਾਨ ਦੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਚਿਨ ਮਲਹੋਤਰਾ ਵਜੋਂ ਹੋਈ ਹੈ, ਜੋਕਿ ਜਲੰਧਰ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ ਐਤਵਾਰ ਰਾਤ ਨੂੰ ਸਚਿਨ ਦਾ ਮਾਮੂਲੀ ਝਗੜਾ ਹੋਇਆ ਸੀ ਅਤੇ ਜਿਸ ਨੌਜਵਾਨ ਨਾਲ ਸਚਿਨ ਦਾ ਝਗੜਾ ਹੋਇਆ ਸੀ, ਉਸੇ ਨੌਜਵਾਨ ਨੇ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਸ ਜਾਂਚ ਲਈ ਘਟਨਾ ਸਥਾਨ ‘ਤੇ ਪਹੁੰਚੀ। ਦੂਜੇ ਪਾਸੇ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਸਿਵਲ ਹਸਪਤਾਲ ਪਹੁੰਚੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਸਚਿਨ ਮਲਹੋਤਰਾ ਦੀ ਮਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਕੁਝ ਦਿਨ ਪਹਿਲਾਂ ਹੀ ਹਮਲਾਵਰਾਂ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਕੀਤੀ ਸੀ ਪਰ ਥਾਣਾ-5 ਦੀ ਪੁਲਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਅੱਜ ਸੋਮਵਾਰ ਨੂੰ ਇਸੇ ਗੈਂਗ ਦੇ ਲੋਕਾਂ ਨੇ ਗੱਲ ਕਰਨ ਦੇ ਬਹਾਨੇ ਪੁੱਤਰ ਨੂੰ ਬੁਲਾਇਆ ਅਤੇ ਉਸ ਨੂੰ ਚੁੱਕ ਕੇ ਲੈ ਗਏ ਅਤੇ ਤਿੰਨ ਵਾਰ ਚਾਕੂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਸਚਿਨ ਵਿਆਹਿਆ ਹੋਇਆ ਸੀ ਅਤੇ ਉਸ ਦੀ ਦੋ ਸਾਲ ਦੀ ਧੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਜੇਕਰ ਪੁਲਸ ਪਹਿਲਾਂ ਕਾਰਵਾਈ ਕਰਦੀ ਤਾਂ ਇਸ ਘਟਨਾ ਨੂੰ ਟਾਲਿਆ ਜਾ ਸਕਦਾ ਸੀ।
ਇਸ ਮਾਮਲੇ ਵਿੱਚ ਮ੍ਰਿਤਕ ਸਚਿਨ ਦਾ ਦੋਸਤ ਤਨਿਸ਼ਕ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਉਸ ਦੇ ਸਿਰ ‘ਤੇ ਵੀ ਚਾਕੂ ਨਾਲ ਵਾਰ ਕੀਤੇ ਗਏ ਹਨ। ਉਸ ਨੂੰ ਇਲਾਜ ਲਈ ਮ੍ਰਿਤਕ ਦੇ ਨਾਲ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਸ ਜ਼ਖ਼ਮੀ ਨੌਜਵਾਨ ਦਾ ਬਿਆਨ ਦਰਜ ਨਹੀਂ ਕਰ ਸਕੀ ਹੈ।
ਇਸ ਦੇ ਨਾਲ ਹੀ ਪੁਲਸ ਨੇ ਸਚਿਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਇਲਾਕੇ ਦੇ ਸੀ. ਸੀ. ਟੀ. ਵੀ. ਫੁਟੇਜ਼ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਇਹ ਪਤਾ ਲਗਾਉਣ ਵਿੱਚ ਮਦਦ ਮਿਲੇਗੀ ਕਿ ਕਤਲ ਦੇ ਸਮੇਂ ਦੋਸ਼ੀ ਦੇ ਨਾਲ ਹੋਰ ਕੌਣ-ਕੌਣ ਸੀ। ਫਿਲਹਾਲ ਪੁਲਸ ਨੇ ਇਕ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
Discover more from North India Reporter
Subscribe to get the latest posts sent to your email.