ਬਘੇਲ ਸਿੰਘ ਨੂੰ ਜ਼ਿਲਾ ਗੁਰਦਾਸਪੁਰ ਦਾ ਬੀਜੇਪੀ ਵੱਲੋਂ ਪ੍ਰਧਾਨ ਨਿਯੁਕਤ ਕੀਤਾ ਗਿਆ

ਬਘੇਲ ਸਿੰਘ ਨੂੰ ਜ਼ਿਲਾ ਗੁਰਦਾਸਪੁਰ ਦਾ ਬੀਜੇਪੀ ਵੱਲੋਂ ਪ੍ਰਧਾਨ ਨਿਯੁਕਤ ਕੀਤਾ ਗਿਆ
ਗੁਰਦਾਸਪੁਰ(ਭਾਰਤ ਸੈਣੀ): ਨੋਰਥ ਇੰਡੀਆ ਰਿਪੋਰਟ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਵੱਲੋਂ ਬਘੇਲ ਸਿੰਘ ਬਾਹੀਆਂ ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਬਘੇਲ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਵਰਕਰਾਂ ਅਤੇ ਸਮਰਥਕਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ। ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਹਾਰ ਪਾ ਕੇ ਵਧਾਈ ਦਿੱਤੀ।
ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਂਣਗੇ। ਉਨ੍ਹਾਂ ਕਿਹਾ ਕਿ ਉਹ ਮੁਸ਼ਕਲ ਸਮੇਂ ਵਿੱਚ ਆਪਣੇ ਵਰਕਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਵਰਕਰਾਂ ਨੂੰ ਉਨ੍ਹਾਂ ਦੀ ਲੋੜ ਪਵੇਗੀ, ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
ਇੱਕ ਸਵਾਲ ਦੇ ਜਵਾਬ ਵਿੱਚ ਬਘੇਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਲੈਂਡ ਪੂਲਿੰਗ ਦੇ ਸਬੰਧ ਵਿੱਚ ਕਿਸਾਨਾਂ ਨਾਲ ਪੂਰੀ ਤਰ੍ਹਾਂ ਧੱਕਾ ਕਰ ਰਹੀ ਹੈ। ਉਨ੍ਹਾਂ ਦੀ ਪਾਰਟੀ ਸਰਕਾਰ ਦੀ ਇਸ ਰਣਨੀਤੀ ਵਿਰੁੱਧ ਕਿਸਾਨਾਂ ਨਾਲ ਖੜ੍ਹੀ ਹੈ। ਜੇਕਰ ਸਾਨੂੰ ਇਸਨੂੰ ਰੱਦ ਕਰਵਾਉਣ ਲਈ ਦਿਨ-ਰਾਤ ਸੜਕਾਂ ‘ਤੇ ਬੈਠਣਾ ਪਵੇ ਤਾਂ ਉਹ ਪਿੱਛੇ ਨਹੀਂ ਹਟਣਗੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਫਿਰੌਤੀ, ਗੋਲੀਬਾਰੀ, ਲੁੱਟ-ਖਸੁੱਟ, ਚੋਰੀਆਂ, ਡਕੈਤੀਆਂ ਆਦਿ ਦੀਆਂ ਘਟਨਾਵਾਂ ਕਿਸੇ ਨਾ ਕਿਸੇ ਥਾਂ ‘ਤੇ ਸਾਹਮਣੇ ਆ ਰਹੀਆਂ ਹਨ। ਮਾਨ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਵੱਡੇ-ਵੱਡੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਪਾਰਟੀ ਵਿੱਚ ਆਪਣੇ ਮਿਹਨਤੀ ਵਰਕਰਾਂ ਨੂੰ ਪੂਰਾ ਸਤਿਕਾਰ ਦਿੰਦੀ ਹੈ
ਭਾਜਪਾ ਦੇ ਸੀਨੀਅਰ ਆਗੂ ਦਿਨੇਸ਼ ਬੱਬੂ ਨੇ ਕਿਹਾ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਹੈ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਤਾਂ ਜੋ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਵੀ ਇਹੀ ਸੋਚ ਰਹੇ ਹਨ ਕਿ ਭਾਜਪਾ ਦੀ ਸਰਕਾਰ ਬਣਨੀ ਚਾਹੀਦੀ ਹੈ ਕਿਉਂਕਿ ਲੋਕਾਂ ਨੇ ਵਿਰੋਧੀ ਪਾਰਟੀਆਂ ਦਾ ਕੰਮ ਦੇਖ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਪੰਜਾਬ ਦਾ ਭਲਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਭਾਜਪਾ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਥਿਤੀ ਚਿੰਤਾਜਨਕ ਹੈ। ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ।
Discover more from North India Reporter
Subscribe to get the latest posts sent to your email.