ਡੇਰਾ ਸੱਚਖੰਡ ਬੱਲਾਂ ਵਿਖੇ ਸੀ ਐਮ ਭਗਵੰਤ ਮਾਨ ਵਲੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀ ਪੱਥਰ ਰੱਖਿਆ ਗਿਆ

ਡੇਰਾ ਸੱਚਖੰਡ ਬੱਲਾਂ ਵਿਖੇ ਸੀ ਐਮ ਭਗਵੰਤ ਮਾਨ ਵਲੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀ ਪੱਥਰ ਰੱਖਿਆ ਗਿਆ

ਜਲੰਧਰ/ਆਦਮਪੁਰ (ਨੋਰਥ ਇੰਡੀਆ ਰਿਪੋਰਟ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿਖੇ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ ਹੋਣ ਉਪਰੰਤ ਸਤਿਗੁਰੂ ਸੰਤ ਨਿਰੰਜਣ ਦਾਸ ਮਹਾਰਾਜ ਜੀ ਨਾਲ ਬੈਠ ਕੇ ਵਿਚਾਰਾਂ ਵੀ ਸਾਂਝੀਆਂ ਕੀਤੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਟ੍ਰੀਟ ਕਰਕੇ ਸਿੰਚਾਈ ਅਤੇ ਸੜਕਾਂ ਦੀ ਸਾਫ਼-ਸਫ਼ਾਈ ਲਈ ਵਰਤੋਂ ‘ਚ ਲਿਆਂਦਾ ਜਾਵੇਗਾ। ਇਹ ਪਲਾਂਟ ਤੈਅ ਸਮੇਂ ‘ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਸ਼ੁੱਧ ਕਰਕੇ ਸਿੰਚਾਈ ਦੇ ਯੋਗ ਬਣਾਇਆ ਜਾਵੇਗਾ, ਜਿਸ ਨਾਲ ਧਰਤੀ ਹੇਠਲਾ ਪਾਣੀ ਬਚੇਗਾ ਅਤੇ ਉਸ ‘ਤੇ ਨਿਰਭਰਤਾ ਘਟੇਗੀ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ, ਜਿਸ ਨੂੰ ਬਾਖ਼ੂਬੀ ਨਿਭਾ ਰਹੇ ਹਾਂ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲਦ ਹੀ ਸੂਬੇ ਦੇ ਬਾਕੀ ਸ਼ਹਿਰਾਂ ਦੀ ਦਿੱਖ ਨੂੰ ਖ਼ੂਬਸੂਰਤ ਬਣਾਉਣ ਲਈ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
Discover more from North India Reporter
Subscribe to get the latest posts sent to your email.





