ਧਰਮਾਂ ਅਤੇ ਸਿਆਸਤ ਤੋਂ ਉੱਪਰ ਉੱਠਕੇ ਨਸ਼ਾ ਖਤਮ ਕਰਨਾ ਸਾਡਾ ਸਾਂਝਾ ਫਰਜ਼

ਧਰਮਾਂ ਅਤੇ ਸਿਆਸਤ ਤੋਂ ਉੱਪਰ ਉੱਠਕੇ ਨਸ਼ਾ ਖਤਮ ਕਰਨਾ ਸਾਡਾ ਸਾਂਝਾ ਫਰਜ਼

ਟਾਂਡਾ ਉੜਮੁੜ 12 ਅਗਸਤ (ਅਰਜੁਨ ਜੈਨ )- ਨਸ਼ਾ ਮੁਕਤ ਪੰਜਾਬ ਵਿੱਚ ਦਿਨ ਰਾਤ ਮਿਹਨਤ ਕਰ ਰਹੇ ਮਾਂ ਮਤੇਸ਼ਵਰੀ ਮੰਦਿਰ ਢੋਲਵਾਹਾ ਜਨੋੜੀ ਦੇ ਸੰਸਥਾਪਕ ਠਾਕੁਰ ਰਵੀ ਗਾਂਧੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੂੰ ਸਨਮਾਨਿਤ ਕਰਨ ਲਈ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਪਿੰਡ ਕੁਰਾਲਾ ਕਲਾਂ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਇੱਕ ਸਨਮਾਨਿਤ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਠਾਕੁਰ ਰਵੀ ਗਾਂਧੀ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਧਰਮਾਂ ਅਤੇ ਸਿਆਸਤ ਤੋਂ ਉੱਪਰ ਉੱਠ ਕੇ ਸਾਂਝੇ ਤੌਰ ਤੇ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਵਿੱਚ ਗਰਤ ਹੋ ਰਹੀ ਨੌਜਵਾਨ ਪੀੜੀ ਨੂੰ ਨਸ਼ਾ ਮੁਕਤ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਿਏ ਤਾਂ ਜੋ ਖਤਮ ਹੋ ਰਹੀ ਪੰਜਾਬ ਦੀ ਨੌਜਵਾਨੀ ਅਤੇ ਉਜੜ ਰਹੇ ਪਰਿਵਾਰਾਂ ਵਿੱਚ ਫਿਰ ਖੁਸ਼ਹਾਲੀ ਬਹਾਲ ਹੋ ਸਕੇ।
ਪਰਮਜੀਤ ਸਿੰਘ ਭੁੱਲਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦਾ ਹੀ ਨਹੀਂ ਸਾਰੀਆਂ ਸੰਸਥਾਵਾਂ ਦਾ ਵੀ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੇ ਆਦੀ ਹੋ ਰਹੇ ਹਨ, ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਉਣਾ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ।
ਸਮਾਰੋਹ ਦੇ ਆਖਰ ਵਿੱਚ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਜੀ ਨੇ ਠਾਕੁਰ ਰਵੀ ਗਾਂਧੀ ਤੇ ਪਰਮਜੀਤ ਸਿੰਘ ਭੁੱਲਾ ਨੂੰ ਸਨਮਾਨਿਤ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਰਿਵਾਰ ਅਤੇ ਆਸ-ਪਾਸ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨ ਸਬੰਧੀ ਜਾਗ੍ਰਿਤ ਕਰਨ ਤਾਂ ਜੋ ਇਹ ਭਟਕੇ ਨੌਜਵਾਨ ਮੁੜ ਆਪਣੀ ਪੰਜਾਬੀ ਸੱਭਿਆਤਾ ਨਾਲ ਜੁੜ ਸਕਣ। ਇਸ ਮੌਕੇ ਤੇ ਮਨਜੀਤ ਸਿੰਘ, ਤੀਰਥ ਸਿੰਘ, ਆਕਾਸ਼ਦੀਪ ਸਿੰਘ, ਅਰਸ਼ਦੀਪ ਸਿੰਘ, ਲਵਕਰਨ ਸਿੰਘ ਦਿਲਜੀਤ ਸਿੰਘ ਆਦਿ ਹਾਜ਼ਰ ਸਨ।
Discover more from North India Reporter
Subscribe to get the latest posts sent to your email.





