ਅੱਜ ਤੋਂ ਸਰਕਾਰੀ ਬੱਸਾਂ ਦੀ ਹੜਤਾਲ

ਅੱਜ ਤੋਂ ਸਰਕਾਰੀ ਬੱਸਾਂ ਦੀ ਹੜਤਾਲ

ਚੰਡੀਗੜ੍ਹ, (ਦਿਨੇਸ਼) : ਪੰਜਾਬ ’ਚ 14 ਅਗਸਤ ਤੋਂ ਸਰਕਾਰੀ ਬੱਸਾਂ ਦੀ ਪੂਰੀ ਤਰ੍ਹਾਂ ਹੜਤਾਲ ਹੋਣ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਹੈ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨਾ, ਠੇਕੇਦਾਰ ਪ੍ਰਣਾਲੀ ਖ਼ਤਮ ਕਰਨਾ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸਬੰਧੀ ਅਜੇ ਤੱਕ ਕੋਈ ਪੱਕਾ ਫ਼ੈਸਲਾ ਜਾਂ ਲਿਖਤੀ ਭਰੋਸਾ ਨਹੀਂ ਦਿੱਤਾ। ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ 15 ਅਗਸਤ ਨੂੰ ਜਿੱਥੇ-ਜਿੱਥੇ ਮੁੱਖ ਮੰਤਰੀ ਜਾਂ ਕੈਬਨਿਟ ਮੰਤਰੀ ਝੰਡਾ ਲਹਿਰਾਉਣਗੇ, ਉੱਥੇ ਉਹ ਕਾਲੇ ਚੋਲੇ ਪਾ ਕੇ ਵਿਰੋਧ ਕਰਨਗੇ। ਇਹ ਹੜਤਾਲ ਪੀ. ਆਰ. ਟੀ. ਸੀ. ਦੀਆਂ ਉਨ੍ਹਾਂ ਸੈਂਕੜੇ ਬੱਸਾਂ ਨੂੰ ਪ੍ਰਭਾਵਿਤ ਕਰੇਗੀ ਜੋ ਰੋਜ਼ਾਨਾ ਪੰਜਾਬ ਦੇ ਨਾਲ-ਨਾਲ ਹੋਰ ਰਾਜਾਂ ’ਚ ਵੀ ਸੇਵਾਵਾਂ ਦੇ ਰਹੀਆਂ ਹਨ।
ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 14 ਅਗਸਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਸੂਬੇ ਦੀਆਂ ਸਰਕਾਰੀ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋਣਗੀਆਂ, ਜਿਸ ਨਾਲ ਹਜ਼ਾਰਾਂ ਯਾਤਰੀਆਂ ਦੇ ਸਫ਼ਰ ਦੀ ਯੋਜਨਾ ਪ੍ਰਭਾਵਿਤ ਹੋਵੇਗੀ। ਯੂਨੀਅਨ ਦੇ ਅਨੁਸਾਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁੱਖ ਮੰਗਾਂ ’ਤੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਮੈਨੇਜਮੈਂਟ ਨੇ ਪਹਿਲਾਂ ਮੰਨੀਆਂ ਗਈਆਂ ਮੰਗਾਂ ’ਤੇ ਵੀ ਅਧਿਕਾਰਤ ਪੱਤਰ ਜਾਰੀ ਨਹੀਂ ਕੀਤਾ। ਹੜਤਾਲ ਦੌਰਾਨ ਸਾਰੇ ਡਰਾਈਵਰ ਅਤੇ ਕੰਡਕਟਰ ਆਪਣੀਆਂ ਬੱਸਾਂ ਨਜ਼ਦੀਕੀ ਬੱਸ ਅੱਡਿਆਂ ’ਤੇ ਖੜ੍ਹੀਆਂ ਕਰਨਗੇ। 15 ਅਗਸਤ ਨੂੰ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵੱਲੋਂ ਝੰਡਾ ਲਹਿਰਾਉਣ ਵਾਲੇ ਸਮਾਰੋਹਾਂ ’ਚ ਯੂਨੀਅਨ ਮੈਂਬਰ ਕਾਲੇ ਚੋਲੇ ਪਾ ਕੇ ਵਿਰੋਧ ਦਰਸਾਉਣਗੇ।
ਪਨਬਸ/ਪੀ. ਆਰ. ਟੀ. ਸੀ. ਮੁਲਾਜ਼ਮ ਯੂਨੀਅਨ ਦੀ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਬਾਅਦ ਯੂਨੀਅਨ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਮੀਟਿੰਗ ’ਚ ਟਾਲਮਟੋਲ ਦੀ ਨੀਤੀ ਅਪਣਾ ਕੇ ਸਮਾਂ ਟਪਾਉਣ ਦੀ ਕੋਸ਼ਿਸ ਕਰਦੀ ਰਹੀ। ਰੋਸ ਵਜੋਂ ਜਥੇਬੰਦੀ ਵੱਲੋਂ ਪਹਿਲਾਂ ਤੋਂ ਉਲੀਕੇ ਐਕਸ਼ਨਾਂ ਅਨੁਸਾਰ 14 ਅਗਸਤ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ।
Discover more from North India Reporter
Subscribe to get the latest posts sent to your email.





