ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ

-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ—
ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 19 ਅਗਸਤ ਨੂੰ
Your message has been sent
-20 ਤੋਂ 27 ਅਗਸਤ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼, 3 ਸਤੰਬਰ ਨੂੰ ਹੋਵੇਗੀ ਅੰਤਿਮ ਪ੍ਰਕਾਸ਼ਨਾ

ਹੁਸ਼ਿਆਰਪੁਰ, 16 ਅਗਸਤ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ 5 ਅਕਤੂਬਰ 2025 ਤੱਕ ਹੋਣ ਵਾਲੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ, ਜੋ ਪਹਿਲਾਂ 3 ਮਾਰਚ 2025 ਨੂੰ ਪ੍ਰਕਾਸ਼ਿਤ ਹੋਈਆਂ ਸਨ, ਨੂੰ ਰਾਜ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਸਤੰਬਰ 2025 ਅਨੁਸਾਰ ਅਪਡੇਟ ਕੀਤਾ ਜਾਣਾ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵੋਟਰ ਸ਼ਾਮਲ ਹਨ।
ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ ਮੌਜੂਦਾ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 19 ਅਗਸਤ 2025 ਨੂੰ ਕੀਤੀ ਜਾਵੇਗੀ, ਜਿਸ ’ਤੇ ਦਾਅਵੇ ਅਤੇ ਇਤਰਾਜ਼ 20 ਤੋਂ 27 ਅਗਸਤ 2025 ਤੱਕ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 1 ਸਤੰਬਰ 2025 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 3 ਸਤੰਬਰ ਨੂੰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਨਵੀਂ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਯੋਗਤਾ ਮਿਤੀ ’ਤੇ ਘੱਟੋ-ਘੱਟ 18 ਸਾਲ ਦੀ ਹੋਣੀ ਚਾਹੀਦੀ ਹੈ। ਨਵੀਂ ਵੋਟ ਬਣਾਉਣ ਵਾਸਤੇ ਯੋਗ ਵੋਟਰ ਆਪਣਾ ਬਿਨੈ, ਫਾਰਮ-1 ਵਿਚ, ਕਿਸੇ ਵੀ ਇਤਰਾਜ਼/ਵੋਟ ਕਟਾਉਣ ਲਈ ਫਾਰਮ-2 ਵਿੱਚ ਅਤੇ ਵੋਟਰ ਸੂਚੀ ਵਿੱਚ ਕਿਸੇ ਵੀ ਸੋਧ ਲਈ ਫਾਰਮ-3 ਵਿਚ ਦਾਇਰ ਕਰ ਸਕਦੇ ਹਨ। ਪੰਜਾਬ ਪੰਚਾਇਤ ਚੋਣ ਨਿਯਮਾਂਵਲੀ,1994 ਦੇ ਨਿਯਮ 6 (ਡੀ) ਅਨੁਸਾਰ ਹਰ ਦਾਅਵੇ ਅਤੇ ਇਤਰਾਜ਼ ਨਾਲ ਬਤੌਰ ਇੱਕ ਰੁਪਏ ਫੀਸ ਲਈ ਜਾਣੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਫਾਰਮ ਨੰ.1,2 ਅਤੇ 3 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਉਪਲਬਧ ਹਨ ਅਤੇ ਇਹ ਫਾਰਮ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ sec.punjab.gov.in ਤੋਂ Panchayat Elections Statutory Forms ਮਦ ਤਹਿਤ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।
Discover more from North India Reporter
Subscribe to get the latest posts sent to your email.





