ਨਿਊਯਾਰਕ ਸ਼ਹਿਰ ਦੇ ਇੱਕ ਭੀੜ-ਭੜੱਕੇ ਵਾਲੇ ਕਲੱਬ ਵਿੱਚ ਐਤਵਾਰ ਨੂੰ ਹੋਈ ਗੋਲੀਬਾਰੀ

ਨਿਊਯਾਰਕ ਸ਼ਹਿਰ ਦੇ ਇੱਕ ਭੀੜ-ਭੜੱਕੇ ਵਾਲੇ ਕਲੱਬ ਵਿੱਚ ਐਤਵਾਰ ਨੂੰ ਹੋਈ ਗੋਲੀਬਾਰੀ

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਇੱਕ ਭੀੜ-ਭੜੱਕੇ ਵਾਲੇ ਕਲੱਬ ਵਿੱਚ ਐਤਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਨਿਊਯਾਰਕ ਪੁਲਸ ਵਿਭਾਗ ਦੀ ਕਮਿਸ਼ਨਰ ਜੈਸਿਕਾ ਟਿਸ਼ ਨੇ ਮੀਡੀਆ ਨੂੰ ਦੱਸਿਆ ਕਿ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਹਮਲਾਵਰਾਂ ਨੇ ਸਥਾਨਕ ਸਮੇਂ ਅਨੁਸਾਰ ਦੁਪਹਿਰ 3:30 ਵਜੇ ਤੋਂ ਠੀਕ ਪਹਿਲਾਂ “ਝਗੜੇ” ਤੋਂ ਬਾਅਦ ਬਰੁਕਲਿਨ ਦੇ ਕਰਾਊਨ ਹਾਈਟਸ ਵਿੱਚ ਟੇਸਟ ਆਫ਼ ਦਿ ਸਿਟੀ ਲਾਉਂਜ ਵਿੱਚ ਕਈ ਹਥਿਆਰਾਂ ਨਾਲ ਗੋਲੀਬਾਰੀ ਕੀਤੀ, ਜਿਸ ਵਿੱਚ 3 ਲੋਕ ਮਾਰੇ ਗਏ।
ਟਿਸ਼ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ, “ਇਹ ਨਿਊਯਾਰਕ ਸ਼ਹਿਰ ਵਿੱਚ ਗੋਲੀਬਾਰੀ ਦੀ ਇੱਕ ਭਿਆਨਕ ਘਟਨਾ ਹੈ।” ਉਨ੍ਹਾਂ ਕਿਹਾ ਕਿ ਅਧਿਕਾਰੀ ਲਾਉਂਜ ਵਿੱਚੋਂ ਮਿਲੇ ਘੱਟੋ-ਘੱਟ 36 ਸ਼ੈੱਲ ਅਤੇ ਨੇੜਲੀ ਗਲੀ ਵਿੱਚੋਂ ਮਿਲੀ ਇੱਕ ਬੰਦੂਕ ਦੀ ਵੀ ਜਾਂਚ ਕਰ ਰਹੇ ਹਨ।
ਟਿਸ਼ ਅਨੁਸਾਰ, ਗੋਲੀਬਾਰੀ ਵਿੱਚ ਜ਼ਖਮੀਆਂ ਵਿੱਚ 3 ਔਰਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਜ਼ਖਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਉਮਰ 27 ਤੋਂ 61 ਸਾਲ ਦੇ ਵਿਚਕਾਰ ਹੈ
Discover more from North India Reporter
Subscribe to get the latest posts sent to your email.





