ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਪਟਿਆਲਾ/ਪਾਤੜਾਂ (ਨੋਰਥ ਇੰਡੀਆ ਰਿਪੋਰਟ) : ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਐੱਸ. ਡੀ. ਐੱਮ. ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ ਪਿੰਡ ਸੰਜਰਪੁਰ, ਊਂਟਸਰ, ਦੜਬਾ, ਸਲੇਮਪੁਰ, ਸ਼ਮਸ਼ਪੁਰ, ਜੰਡਮਗੋਲੀ, ਹਰਪਾਲਾਂ, ਰਾਮਪੁਰ, ਸੌਂਟਾ, ਮਾਰੀਆਂ, ਕਪੂਰੀ, ਕਮਾਲਪੁਰ, ਸਰਾਲਾ ਕਲਾਂ, ਸਰਾਲਾ ਖੁਰਦ, ਕਾਮੀ ਖੁਰਦ, ਚਮਾਰੂ, ਲਾਛੜੂ ਖੁਰਦ, ਮਹਿਦੂਦਾਂ, ਮੰਜੌਲੀ, ਮਾੜੂ, ਜੰਬੋਮਾਜਰਾ, ਜਮੀਤਗੜ੍ਹ, ਮਹਮਦਪੁਰ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।
ਇਸ ਤੋਂ ਪ੍ਰਸ਼ਾਸਨ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਵੱਲ ਲੋਕ ਧਿਆਨ ਨਾ ਦੇਣ। ਸਿਰਫ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਜੇਕਰ ਨੂੰ ਲੋੜ ਪੈਂਦੀ ਹੈ ਜਾਂ ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Discover more from North India Reporter
Subscribe to get the latest posts sent to your email.