ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਅੱਜ ਮਿਲ ਸਕਦੀ ਹੈ ਛੁੱਟੀ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਅੱਜ ਮਿਲ ਸਕਦੀ ਹੈ ਛੁੱਟੀ
ਚੰਡੀਗੜ੍ਹ (ਨੋਰਥ ਇੰਡੀਆ ਰਿਪੋਰਟ) : ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਡਾਕਟਰਾਂ ਨੇ ਰਿਪੋਰਟਾਂ ਨੂੰ ਆਮ ਦੱਸਿਆ ਹੈ। ਹਸਪਤਾਲ ਪ੍ਰਬੰਧਨ ਅਨੁਸਾਰ ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਆਏ ਹਨ ਅਤੇ ਹਾਲਾਤ ਲਗਾਤਾਰ ਸੁਧਰ ਰਹੇ ਹਨ। ਜੇਕਰ ਸਭ ਕੁੱਝ ਠੀਕ ਰਿਹਾ ਤਾਂ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਹਸਪਤਾਲ ਪਹੁੰਚੇ।
ਉਨ੍ਹਾਂ ਨਾਲ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਰਾਜਪਾਲ ਨੇ ਮੁੱਖ ਮੰਤਰੀ ਦਾ ਹਾਲ ਚਾਲ ਜਾਣਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਿਹਤ ਹੁਣ ਬਿਹਤਰ ਹੈ ਤੇ ਡਾਕਟਰਾਂ ਨੇ ਵੀ ਆਰਾਮ ਦੀ ਸਲਾਹ ਦਿੱਤੀ ਹੈ। ਰਾਜਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮੰਤਰੀ ਦੀ ਸਿਹਤ ਬਾਰੇ ਚਿੰਤਤ ਸਨ। ਉਨ੍ਹਾਂ ਨੇ ਕਈ ਵਾਰ ਉਨ੍ਹਾਂ ਦੇ ਹਾਲ ਚਾਲ ਬਾਰੇ ਪੁੱਛਿਆ ਤੇ ਇੱਥੋਂ ਤੱਕ ਕਿਹਾ ਕਿ ਜਿਵੇਂ ਹੀ ਉਹ ਹੈਲੀਕਾਪਟਰ ਤੋਂ ਉਤਰਣ, ਤੁਰੰਤ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਜਾਵੇ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੀ ਟੋਕਨ ਰਾਸ਼ੀ ਦਾ ਐਲਾਨ ਵੀ ਕੀਤਾ ਹੈ। ਬਾਕੀ ਰਕਮ ਕੇਂਦਰੀ ਏਜੰਸੀਆਂ ਵੱਲੋਂ ਕੀਤੇ ਜਾਣ ਵਾਲੇ ਮੁਲਾਂਕਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਰਾਜਪਾਲ ਅਨੁਸਾਰ ਪ੍ਰਧਾਨ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਨੂੰ 100 ਫ਼ੀਸਦੀ ਮੁਆਵਜ਼ਾ ਮਿਲੇਗਾ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ।
Discover more from North India Reporter
Subscribe to get the latest posts sent to your email.