ਮੌਸਮ ਵਿਭਾਗ ਨੇ ਅਗਲੇ 3 ਘੰਟਿਆਂ ਲਈ ਭਾਰੀ ਬਾਰਸ਼ ਦਾ ਕੀਤਾ ਅਲਰਟ

ਮੌਸਮ ਵਿਭਾਗ ਨੇ ਅਗਲੇ 3 ਘੰਟਿਆਂ ਲਈ ਭਾਰੀ ਬਾਰਸ਼ ਦਾ ਕੀਤਾ ਅਲਰਟ

ਚੰਡੀਗੜ੍ਹ : ਪੰਜਾਬ ‘ਚ ਬੀਤੇ ਦਿਨ ਤੋਂ ਹੋ ਰਹੀ ਲਗਾਤਾਰ ਬਾਰਸ਼ ਨੇ ਠੰਡ ਵਧਾ ਦਿੱਤੀ ਹੈ। ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਰੁਕ-ਰੁਕ ਕੇ ਮੀਂਹ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ 3 ਘੰਟਿਆਂ ਲਈ ਭਾਰੀ ਬਾਰਸ਼ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਮੁਤਾਬਕ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ ਅਤੇ ਐੱਸ. ਬੀ. ਐੱਸ. ਨਗਰ (ਨਵਾਂਸ਼ਹਿਰ) ‘ਚ ਕੁੱਝ ਥਾਵਾਂ ‘ਤੇ ਭਾਰੀ ਬਾਰਸ਼ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।
ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ ਜਾਂ ਦਰੱਖਤਾਂ ਹੇਠਾਂ ਖੜ੍ਹੇ ਨਾ ਹੋਣ ਅਤੇ ਘਰਾਂ ਅੰਦਰ ਹੀ ਸੁਰੱਖਿਅਤ ਰਹਿਣ। ਜੇਕਰ ਕਿਸੇ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਹੋਵੇ ਤਾਂ ਤੁਰੰਤ 112 ਨੰਬਰ ‘ਤੇ ਸੰਪਰਕ ਕਰਨ। ਦੱਸਣਯੋਗ ਹੈ ਕਿ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ‘ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਵਿਭਾਗ ਨੇ ਸੂਬੇ ਦੇ 12 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਦੂਜੇ ਪਾਸੇ ਮੌਸਮ ਕਾਰਨ ਕਿਸਾਨ ਆਪਣੀ ਫ਼ਸਲ ਨੂੰ ਲੈ ਕੇ ਚਿੰਤਾ ‘ਚ ਹਨ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 48 ਘੰਟਿਆਂ ‘ਚ ਅਸਮਾਨ ‘ਤੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਇਲਾਕੇ ‘ਚ ਦਰਮਿਆਨੀ ਬਾਰਸ਼ ਹੋ ਸਕਦੀ ਹੈ।
Discover more from North India Reporter
Subscribe to get the latest posts sent to your email.





