ਪੰਜਾਬ ਯੂਨੀਵਰਸਿਟੀ ਸੈਨਟ ਚੋਣਾਂ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਯੂਨੀਵਰਸਿਟੀ ਸੈਨਟ ਚੋਣਾਂ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ (ਨੋਰਥ ਇੰਡੀਆ ਰਿਪੋਰਟ): ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਯੂਨੀਵਰਸਿਟੀ ਸੈਨਟ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਉਪ ਰਾਸ਼ਟਰਪਤੀ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਹਨ ਨੂੰ ਚੋਣਾਂ ਕਰਵਾਉਣ ਦੀ ਬੇਨਤੀ ਕਰਦੇ ਹੋਏ ਪੱਤਰ ਲਿਖਿਆ ਹੈ। ਸੈਨਟ ਚੋਣਾਂ ਦਾ ਸ਼ੈਡਿਊਲ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ ਅਗਲੇ ਸਾਲ ਸਤੰਬਰ ਦੇ ਪਹਿਲੇ ਹਫਤੇ ਚ ਚੋਣਾਂ ਹੋਣ ਦੀ ਸੰਭਾਵਨਾ ਹੈ। ਚੋਣਾਂ ਦੀਆਂ ਤਿਆਰੀਆਂ ਲਈ 240 ਦਿਨ ਲੱਗਦੇ ਹਨ। ਜਿਸ ਨੂੰ ਲੈ ਤਿਆਰੀਆਂ ਕੀਤੀਆਂ ਜਾਣਗੀਆਂ। ਸੈਨੇਟ ਚੋਣਾਂ 15 ਸਤੰਬਰ 2026 ਤੋਂ 15 ਅਕਤੂਬਰ 2026 ਤੱਕ ਹੋ ਸਕਦੀਆਂ ਹਨ। ਇਸ ਦੇ ਸੰਬੰਧ ਵਿੱਚ ਵਿਦਿਆਰਥੀਆਂ ਨਾਲ ਵੀ ਸੈਨਟ ਚੋਣਾਂ ਜਲਦ ਕਰਵਾਉਣ ਲਈ ਗੱਲਬਾਤ ਕੀਤੀ ਜਾ ਰਹੀ ਹੈ।
Discover more from North India Reporter
Subscribe to get the latest posts sent to your email.





