ਪੰਜਾਬ ਵਿਚ ਲਗਾਤਾਰ ਸੀਤ ਲਹਿਰ ਦਾ ਕਹਿਰ ਵਧਦਾ ਜਾ ਰਿਹਾ

ਪੰਜਾਬ ਵਿਚ ਲਗਾਤਾਰ ਸੀਤ ਲਹਿਰ ਦਾ ਕਹਿਰ ਵਧਦਾ ਜਾ ਰਿਹਾ

ਪੰਜਾਬ ਵਿਚ ਲਗਾਤਾਰ ਸੀਤ ਲਹਿਰ ਦਾ ਕਹਿਰ ਵਧਦਾ ਜਾ ਰਿਹਾ

ਜਲੰਧਰ (N. I. R)- ਪੰਜਾਬ ਵਿਚ ਲਗਾਤਾਰ ਸੀਤ ਲਹਿਰ ਦਾ ਕਹਿਰ ਵਧਦਾ ਜਾ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਸਬੰਧੀ ਨਵੀਂ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 11 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗੀ ਅਲਰਟ ਮੁਤਾਬਕ 11 ਜਨਵਰੀ ਤੱਕ ਪੰਜਾਬ ਵਿਚ ਯੈਲੋ ਅਲਰਟ ਰਹੇਗਾ ਅਤੇ ਇਸ ਵਿਚ ਸੰਘਣੀ ਧੁੰਦ, ਸੀਤ ਲਹਿਰ ਅਤੇ ਦਿਨ ਦੇ ਸਮੇਂ ਠੰਡ ਦਾ ਪ੍ਰਭਾਵ ਵਧਦਾ ਹੋਇਆ ਨਜ਼ਰ ਆਵੇਗਾ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲਣਗੀਆਂ।


ਮੌਸਮ ਵਿਭਾਗ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 7 ਅਤੇ 8 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ, ਸੰਗਰੂਰ, ਬਰਨਾਲਾ, ਮੋਗਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਈ ਹੈ। ਉਥੇ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਓਰੇਂਜ ਅਲਰਟ ਜਾਰੀ ਰਹੇਗਾ। ਉਥੇ ਹੀ 9 ਜਨਵਰੀ ਨੂੰ ਪੂਰੇ ਸੂਬੇ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ ਰਹੇਗਾ। ਇਸ ਦੇ ਨਾਲ ਹੀ 10 ਅਤੇ 11 ਜਨਵਰੀ ਨੂੰ ਕੁਝ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਰਹੇਗਾ।


Discover more from North India Reporter

Subscribe to get the latest posts sent to your email.

Related Articles

Leave a Reply

Your email address will not be published. Required fields are marked *

Back to top button
Join Our ChannelJoin Our Channel