ਮਨਜੀਤ ਸਿੰਘ ਦਸੂਹਾ ਵੱਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਦਿੱਤਾ ਸੱਦਾ

ਮਨਜੀਤ ਸਿੰਘ ਦਸੂਹਾ ਵੱਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਦਿੱਤਾ ਸੱਦਾ

ਹੁਸ਼ਿਆਰਪੁਰ, 21 ਮਈ 2026 (N.I.R TANDA AMAN )ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵੇਂ ਬਣੇ ਅਹੁਦੇਦਾਰਾਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗੜਦੀਵਾਲ, ਸੁਖਵਿੰਦਰ ਸਿੰਘ ਮੂਨਕ ਅਤੇ ਹੋਰ ਆਗੂ ਹਾਜ਼ਰ ਰਹੇ। ਇਸ ਮੌਕੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਪਾਰਟੀ ਦੀ ਅਸਲੀ ਤਾਕਤ ਉਸਦੇ ਮਜ਼ਬੂਤ ਵਰਕਰ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਬਣੀ ਪਾਰਟੀ ਹੈ, ਜੋ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਕੰਮ ਕਰੇਗੀ। ਉਨ੍ਹਾਂ ਵਰਕਰਾਂ ਨੂੰ ਪਾਰਟੀ ਲਈ ਡਟ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਲਦ ਹੀ ਦੂਜੀ ਸੂਚੀ ਜਾਰੀ ਕਰਕੇ ਮਿਹਨਤੀ ਅਤੇ ਨੌਜਵਾਨ ਵਰਕਰਾਂ ਨੂੰ ਵੀ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਬਾਦਲ ਪਰਿਵਾਰ ਦੀਆਂ ਨੀਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਿਘਾਰ ਲਈ ਜ਼ਿੰਮੇਵਾਰ ਕਰਾਰ ਦਿੱਤਾ।
ਇਸ ਮੌਕੇ ਅਵਤਾਰ ਸਿੰਘ ਜੌਹਲ, ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗੜਦੀਵਾਲ ਅਤੇ ਸੁਖਵਿੰਦਰ ਸਿੰਘ ਮੂਨਕ ਨੇ ਕਿਹਾ ਕਿ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਤੇ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ।
Discover more from North India Reporter
Subscribe to get the latest posts sent to your email.




